Mehram
This Pioneer Periodical Mehran was launched in May 1983.
12/11/2021
ਸਤਿਕਾਰਯੋਗ ਸ਼੍ਰੀਮਤੀ ਹਰਮਿੰਦਰ ਕੌਰ ਬੁੱਟਰ ਧਰਮਪਤਨੀ ਸ. ਦਰਸ਼ਨ ਸਿੰਘ ਬੁੱਟਰ ਪ੍ਰਧਾਨ, ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ.) ਲੰਮੀ ਬਿਮਾਰੀ ਉਪਰੰਤ ਅੱਜ ਸਵੇਰੇ ਅਕਾਲ ਚਲਾਣਾ ਕਰ ਗਏ ਹਨ। ਮਹਿਰਮ ਪਰਿਵਾਰ ਇਸ ਦੁੱਖ ਦੀ ਘੜੀ ਵਿਚ ਪਰਮਾਤਮਾ ਅੱਗੇ ਅਰਦਾਸ ਕਰਦਾ ਹੈ ਕਿ ਵਾਹਿਗੁਰੂ ਉਨ੍ਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਅਤੇ ਪੂਰੇ ਬੁੱਟਰ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
07/10/2021
ਪੰਜਾਬ ਦੇ ਮਾਝਾ ਇਲਾਕੇ ’ਚ ਇਕ ਵੱਡੇ ਸਿਆਸੀ ਨਾਮ ਵਜੋਂ ਜਾਣੇ ਜਾਂਦੇ ਜਥੇਦਾਰ ਸੇਵਾ ਸਿੰਘ ਸੇਖਵਾਂ ਇਸ ਫਾਨੀ ਸੰਸਾਰ ਨੂੰ ਸਦੀਵੀ ਅਲਵਿਦਾ ਆਖ ਗਏ। ਅਧਿਆਪਕ ਤੋਂ ਸਿਆਸਤਦਾਨ ਦੇ ਸਫ਼ਰ ਵਿਚ ਉਨ੍ਹਾਂ ਨੇ ਅਹਿਮ ਰੋਲ ਅਦਾ ਕੀਤਾ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਹਿਣ ਉਤੇ 1990 ਵਿਚ ਸ਼੍ਰੋਮਣੀ ਅਕਲੀ ਦਲ ਤੋਂ ਰਾਜਨੀਤਕ ਸਫ਼ਰ ਦੀ ਸ਼ੁਰੂਆਤ ਕਰਨ ਵਾਲੇ ਜਥੇਦਾਰ ਸੇਖਵਾਂ ਨੇ ਕੈਬਨਿਟ ਮੰਤਰੀ ਦੇ ਤੌਰ ’ਤੇ ਵੀ ਆਪਣੀਆਂ ਸੇਵਾਵਾਂ ਨਿਭਾਈਆਂ, ਨਾਲ ਹੀ ਉਹ ਅਕਾਲੀ ਦਲ ਦੇ ਉਪ ਪ੍ਰਧਾਨ, ਕੋਰ ਕਮੇਟੀ ਦੇ ਮੈਂਬਰ ਅਤੇ ਰਾਜਨੀਤਕ ਮਾਮਲਿਆਂ ਬਾਰੇ ਵੀ ਕਮੇਟੀ ਵਿਚ ਸ਼ਾਮਿਲ ਰਹੇ। ਅਦਾਰਾ ਮਹਿਰਮ ਨਾਲ ਪਿਛਲੇ ਕਈ ਸਾਲਾਂ ਤੋਂ ਜੁੜੇ ਜਥੇਦਾਰ ਸੇਵਾ ਸਿੰਘ ਸੇਖਵਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵਜੋਂ ਵੀ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਉਨ੍ਹਾਂ ਦੀ ਬੇਮਿਸਾਲ ਰਾਜਨੀਤਕ ਦੂਰਦਰਸ਼ਤਾ, ਬਿਹਤਰੀਨ ਸਮਾਜਿਕ ਸੂਝਬੂਝ ਅਤੇ ਲੋਕ ਸੇਵਾ ਦੀ ਭਾਵਨਾ ਸਦੀਵੀਂ ਸਾਡੇ ਦਿਲਾਂ ਵਿਚ ਉਨ੍ਹਾਂ ਨੂੰ ਜਿਉਂਦਾ ਰਖੇਗੀ। ਅਦਾਰਾ ਮਹਿਰਮ ਉਨ੍ਹਾਂ ਦੇ ਵਿਛੋੜੇ ’ਤੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ।
31/01/2020
ਪੰਜਾਬੀ ਸਾਹਿਤ ਜਗਤ ਦੀ ਮਾਣਮੱਤੀ ਸ਼ਖ਼ਸੀਅਤ ਦਲੀਪ ਕੌਰ ਟਿਵਾਣਾ ਜੀ ਸਾਡੇ ਵਿਚਕਾਰ ਨਹੀਂ ਰਹੇ। ਉਨ੍ਹਾਂ ਦੇ ਜਾਣ ਨਾਲ ਪੰਜਾਬੀ ਸਾਹਿਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਅਦਾਰਾ ਮਹਿਰਮ ਉਨ੍ਹਾਂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹੈ।
13/01/2020
ਅਦਾਰਾ ਮਹਿਰਮ ਵਲੋਂ ਆਪ ਸਭਨਾਂ ਨੂੰ ਲੋਹੜੀ ਦੇ ਤਿਉਹਾਰ ਦੀਆਂ ਲੱਖ ਲੱਖ ਮੁਬਾਰਕਾਂ।
Click here to claim your Sponsored Listing.
Category
Telephone
Address
Mehram Street , Nabha Distt. Patiala
Patiala
147201