Veer Haqiqat Rai Model Sen Sec School
Contact information, map and directions, contact form, opening hours, services, ratings, photos, videos and announcements from Veer Haqiqat Rai Model Sen Sec School, School, Patiala.
29/05/2026
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਈ ਗਈ ਵਿਨਾਇਕ ਦਮੋਦਰ ਸਾਵਰਕਰ ਦੀ ਜਯੰਤੀ।
ਅੱਜ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਜੀ ਦੀ ਯੋਗ ਅਗਵਾਈ ਅਧੀਨ ਵਿਨਾਇਕ ਦਮੋਦਰ ਸਾਵਰਕਰ ਦੀ, 143ਵੀ ਜਯੰਤੀ ਬੜੇ ਹੀ ਉਤਸ਼ਾਹ ਨਾਲ ਮਨਾਈ ਗਈ। ਇਸ ਮੌਕੇ ਤੇ ਵਿਨਾਇਕ ਦਮੋਦਰ ਸਾਵਰਕਰ ਜੀ ਤੇ ਲੇਖ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਗਿਆਰਵੀਂ ਤੇ ਬਾਰਵੀਂ ਕਲਾਸ ਦੇ ਲਗਭਗ 40 ਵਿਦਿਆਰਥੀਆਂ ਨੇ ਭਾਗ ਲਿਆ। ਲੇਖ ਮੁਕਾਬਲੇ ਵਿੱਚ ਪਹਿਲੇ ,ਦੂਜੇ ਤੇ ਤੀਜੇ ਸਥਾਨ ਤੇ ਜੇਤੂ ਰਹੇ ਵਿਦਿਆਰਥੀਆਂ ਕਰਮਵਾਰ ਨੰਦਨੀ , ਦਿਕਸ਼ਾ ਸ਼ਰਮਾ ਤੇ ਮੰਨਤ ਗੁਪਤਾ ਨੂੰ ਜਿਲਾ ਯੂਥ ਆਫਿਸਰ ਸ਼੍ਰੀਮਾਨ ਕਾਰਤਿਕ ਸਿੰਗਲਾ ਵੱਲੋਂ ਟਰੌਫੀਆਂ ਦੇ ਕੇ ਸਨਮਾਨਿਤ ਕੀਤਾ ਗਿਆ। ਉਹਨਾਂ ਦੁਆਰਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਰਿਫਰੈਸ਼ਮੈਂਟ ਵੀ ਦਿੱਤੀ ਗਈ। ਇਸ ਮੌਕੇ ਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਜੀ, ਐਨਐਸਐਸ ਯੂਨਿਟ ਅਫਸਰ ਸ੍ਰੀ ਮਤੀ ਰਵਿੰਦਰ ਕੌਰ, ਵਿਸ਼ੇਸ਼ ਤੌਰ ਤੇ ਮੌਜੂਦ ਰਹੇ। ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਜੀ ਦੁਆਰਾ ਵਿਦਿਆਰਥੀਆਂ ਨੂੰ ਵਿਨਾਇਕ ਦਮੋਦਰ ਵੀਰ ਸਾਵਰਕਰ ਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸਾਵਰਕਰ ਜੀ ਦੇ ਜੀਵਨ ਤੋਂ ਪ੍ਰੇਰਨਾ ਲੈ ਕੇ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਮਹਿਮਾਨਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ
18/05/2026
"The table tennis hall was inaugurated at Veer Haqiqat Rai Model Senior Secondary School."
14/05/2026
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਸ਼੍ਰੇਣੀ ਦਾ ਨਤੀਜਾ ਰਿਹਾ ਸ਼ਾਨਦਾਰ ।
ਅੱਜ ਮਿਤੀ 13 ਮਈ 2026 ਨੂੰ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ 12ਵੀਂ ਸ਼੍ਰੇਣੀ ਦਾ ਨਤੀਜਾ ਸ਼ਾਨਦਾਰ ਰਿਹਾ । ਪੰਜਾਬ ਸਕੂਲ ਸਿੱਖਿਆ ਬੋਰਡ ਦੀ ਬਾਰਵੀਂ ਦੀ ਪ੍ਰੀਖਿਆ ਸਕੂਲ ਦੇ 117 ਵਿਦਿਆਰਥੀਆਂ ਨੇ ਦਿੱਤੀ । ਸਾਰੇ ਵਿਦਿਆਰਥੀ ਪਹਿਲੇ ਦਰਜੇ ਵਿੱਚ ਪਾਸ ਹੋਏ। ਸਾਇੰਸ ਗਰੁੱਪ ਵਿੱਚ ਅਨੂ ਸਿੰਗਲਾ ਨੇ 92.8 % ਭਬਿਆ ਤਥਗੀਰ ਨੇ 90%, ਸਾਕਸ਼ੀ ਸ਼ਰਮਾ ਨੇ 88% ਅੰਕ ਲੈ ਕੇ ਕਰਮਵਾਰ ਪਹਿਲਾ ,ਦੂਜਾ, ਤੀਜਾ ਸਥਾਨ ਹਾਸਿਲ ਕੀਤਾ । ਕਾਮਰਸ ਗਰੁੱਪ ਵਿੱਚ ਮਨਪ੍ਰੀਤ ਕੌਰ ਤੇ ਨਵਨੀਤ ਕੌਰ ਨੇ 86%, ਮਨੱਸਵੀ ਸ਼ਰਮਾ ਨੇ 82.8%ਤੇ ਮਨਤ ਰਾਣੀ ਨੇ 80.8% ਕਰਮਵਾਰ ਪਹਿਲਾ, ਦੂਜਾ, ਤੀਜਾ, ਸਥਾਨ ਹਾਸਲ ਕੀਤਾ। ਆਰਟਸ ਗਰੁੱਪ ਵਿੱਚ ਖੁਸ਼ੀ ਨੇ,89%, ਭਾਰਤੀ ਨੇ 87.8% ਤੇ ਚਾਹਤ ਸਿੰਗਲਾ ਨੇ 86.6% ਨਾਲ ਕਰਮਵਾਰ ਪਹਿਲਾ ,ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ 13 ਵਿਦਿਆਰਥੀਆਂ ਨੇ 80%ਤੋ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਤੇ ਮਾਪਿਆਂ ਦਾ ਨਾਂ ਰੋਸ਼ਨ ਕੀਤਾ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀ ਮਤੀ ਸਰਲਾ ਭਟਨਾਗਰ ਜੀ ਤੇ ਸਕੂਲ ਸਭਾ ਦੇ ਪ੍ਰਧਾਨ ਸ਼੍ਰੀ ਵਿਪਨ ਸ਼ਰਮਾ ਜੀ ਦੁਆਰਾ ਹੋਣਹਾਰ ਵਿਦਿਆਰਥੀਆਂ ਨੂੰ ਹਾਰ ਪਾ ਕੇ ਤੇ ਟਰਾਫ਼ੀ ਦੇ ਕੇ ਮਾਪਿਆਂ ਦੀ ਹਾਜ਼ਰੀ ਵਿੱਚ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੇ ਸੁਨਹਿਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।
Highlights of our school 🌞🏫
The welcome party for Class 11 at Veer Haqiqat Rai Model Sen Sec School was a memorable event. Students enjoyed a range of fun activities and vibrant dance performances, along with delicious snacks. The Principal Ma'am motivated and blessed the students as they began their new academic journey.
ਅੱਜ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਵਿੱਚ ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ।
ਪ੍ਰੋਗਰਾਮ ਦੀ ਸ਼ੁਰੂਆਤ ਪ੍ਰਾਥਨਾ ਸ਼ਭਾ ਨਾਲ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਵਿਸਾਖੀ ਦੇ ਮਹੱਤਵ ਤੇ ਚਾਨਣਾ ਪਾਇਆ ,ਉਨ੍ਹਾਂ ਨੇ ਦੱਸਿਆ ਕਿ ਵਿਸਾਖੀ ਪੰਜਾਬ ਦਾ ਮੁੱਖ ਤਿਉਹਾਰ ਹੈ ਜੋ ਫਸਲਾਂ ਦੀ ਕਟਾਈ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਸ ਦੇ ਨਾਲ ਹੀ 1699 ਵਿੱਚ ਖਾਲਸਾ ਪੰਥ ਦੀ ਸਾਜਣਾ ਦੀ ਯਾਦ ਵੀ ਇਸ ਦਿਨ ਨਾਲ ਜੁੜੀ ਹੋਈ ਹੈ।
ਵਿਦਿਆਰਥੀਆਂ ਵੱਲੋਂ ਭੰਗੜਾ ਅਤੇ ਗਿੱਧਾ ਵਰਗੇ ਲੋਕ- ਨਾਚ ਦੀਆਂ ਪੇਸ਼ਕਾਰੀਆਂ ਨੇ ਸਮਾਗਮ ਨੂੰ ਹੋਰ ਵੀ ਰੰਗੀਨ ਬਣਾ ਦਿੱਤਾ। ਸਕੂਲ ਪ੍ਰਾਂਗਣ ਨੂੰ ਰੰਗ-ਬਿਰੰਗੇ ਪੋਸਟਰਾਂ ਅਤੇ ਚਿੱਤਰਕਲਾਵਾਂ ਨਾਲ ਸਜਾਇਆ ਗਿਆ ਸੀ, ਜੋ ਵਿਸਾਖੀ ਦੇ ਰੰਗਾਂ ਨੂੰ ਦਰਸਾਉਂਦੇ ਸਨ।
ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਨੂੰ ਮਿਹਨਤ,ਏਕਤਾ ਅਤੇ ਸੰਸਕਾਰਾਂ ਦੀ ਮਹੱਤਤਾ ਬਾਰੇ ਜਾਗਰੂਕ ਕੀਤਾ। ਉਨ੍ਹਾਂ ਨੇ ਕਿਹਾ ਕਿ ਅਜਿਹੇ ਤਿਉਹਾਰ ਜਰੂਰ ਮਨਾਉਣੇ ਚਾਹੀਦੇ ਹਨ ਕਿਉਂਕਿ ਇਹ ਸਾਨੂੰ ਆਪਣੀ ਸੰਸਕ੍ਰਿਤੀ ਨਾਲ ਜੋੜਦੇ ਹਨ। ਇਸ ਮੌਕੇ ਵੀਰ ਹਕੀਕਤ ਰਾਏ ਸਭਾ ਦੇ ਪ੍ਰਧਾਨ ਸ਼੍ਰੀ ਮਾਨ ਵਿਪਨ ਸ਼ਰਮਾ ਜੀ ਮੌਜੂਦ ਰਹੇ ਅਤੇ ਉਹਨਾਂ ਨੇ ਇਸ ਮੌਕੇ ਤੇ ਬੱਚਿਆਂ ਨੂੰ ਵਿਸਾਖੀ ਦੀਆਂ ਮੁਬਾਰਕਾ ਦਿੱਤੀਆ ।
11/04/2026
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੈਂਡਰੀ ਸਕੂਲ ਦੇ 8ਵੀ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ
ਅੱਜ ਮਿਤੀ 10 ਅਪ੍ਰੈਲ 2026 ਨੂੰ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਦੇ 8ਵੀ ਜਮਾਤ ਦੇ ਨਤੀਜੇ ਵਿੱਚ ਵਿਦਿਆਰਥੀਆ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ । ਇਸ ਵਿੱਚ 71 ਵਿਦਿਆਰਥੀਆਂ ਨੇ ਪ੍ਰੀਖਿਆ ਦਿੱਤੀ ਅਤੇ ਸਾਰੇ ਵਿਦਿਆਰਥੀ ਵਧੀਆ ਅੰਕ ਪ੍ਰਾਪਤ ਕਰਕੇ ਪਾਸ ਹੋਏ। ਜਿਸ ਵਿੱਚ ਖ਼ੁਸ਼ ਨੇ 94% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਕ੍ਰਿਤਿਕਾ ਗੋਇਲ 92.3%ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਸਾਕਸ਼ੀ ਨੇਂ 90% ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤੇ। 3 ਵਿਦਿਆਰਥੀਆਂ ਨੇ 90% ਤੋਂ ਵੱਧ ਅੰਕ ਪ੍ਰਾਪਤ ਕੀਤੇ, 19 ਵਿਦਿਆਰਥੀਆਂ ਨੇ 80/%ਤੋ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦੇ ਨਾਮ ਨੂੰ ਚਾਰ ਚੰਨ ਲਾਏ।ਇਸ ਮੌਕੇ ਸਕੂਲ ਪ੍ਰਿੰਸੀਪਲ ਸ੍ਰੀਮਤੀ ਸਰਲਾ ਭਟਨਾਗਰ ਜੀ ਤੇ ਸਕੂਲ ਸਭਾ ਦੇ ਪ੍ਰਧਾਨ ਸ਼੍ਰੀ ਵਿਪਨ ਸ਼ਰਮਾ ਜੀ ਦੁਆਰਾ ਹੋਣਹਾਰ ਵਿਦਿਆਰਥੀਆਂ ਨੂੰ ਹਾਰ ਪਾ ਕੇ , ਟਰਾਫੀਆਂ ਦੇ ਕੇ ਅਤੇ ਮੈਡਲ ਪਾ ਕੇ ਮਾਪਿਆਂ ਦੀ ਹਾਜ਼ਰੀ ਵਿੱਚ ਮੂੰਹ ਮਿੱਠਾ ਕਰਵਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਧਾਨ ਸ਼੍ਰੀ ਵਿਪਨ ਕੁਮਾਰ ਸ਼ਰਮਾ ਜੀ ਨੇ ਵਿਦਿਆਰਥੀਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਪ੍ਰਧਾਨ ਸ਼੍ਰੀ ਵਿਪਨ ਸ਼ਰਮਾ ਜੀ ਨੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਲਈ ਉਤਸ਼ਾਹਿਤ ਕੀਤਾ ਅਤੇ ਓਹਨਾ ਦੇ ਸੁਨਹਿਰੀ ਭਵਿੱਖ ਲਈ ਆਸ਼ੀਰਵਾਦ ਦਿੱਤਾ।
11/04/2026
World Health Awareness Day was celebrated at Veer Haqiqat Rai Model Sr Sec School, Patiala on April 10, 2026. Chief Guest Dr. BL Bhardwaj, Ex-Principal Government Medical College Patiala, shared valuable insights with students on maintaining health and preventing various diseases.
06/04/2026
*ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੂੰ ਆਵਾਜਾਈ ਸੁਰੱਖਿਆ ਤੇ ਪ੍ਰਸੰਸਾ ਯੋਗ ਵੀਡੀਓਜ਼ ਬਣਾਉਣ ਤੇ ਕੀਤਾ ਸਨਮਾਨਿਤ।
ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਆਵਾਜਾਈ ਸੁਰੱਖਿਆ ਤੇ ਫਸਟ ਏਡ ਟ੍ਰੇਨਰ ਸ਼੍ਰੀ ਕਾਕਾ ਰਾਮ ਵਰਮਾ ਜੀ ਤੇ ਪੋਸੋਨਾਵਾਂ ਚੈਨਲ ਦੇ ਐਂਕਰ ਸ੍ਰੀ ਸੋਮ ਸਹੋਤਾ ਜੀ ਦੇ ਸਹਿਯੋਗ ਨਾਲ ਬਣਾਈ ਗਈ ਸਕਿਟ ਵੀਡੀਓਜ਼ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਭੇਜੀਆਂ ਗਈਆਂ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸ਼ਿਮਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਦੌਰਾਨ ਸ਼੍ਰੀ ਸੋਮ ਸਹੋਤਾ ਨੂੰ ਸਨਮਾਨਿਤ ਕੀਤਾ ਅਤੇ ਦਸਿਆ ਕਿ ਦੇਸ਼ ਭਰ ਤੋਂ 85 ਵੀਡੀਓ ਵਿਚੋਂ 25 ਵੀਡੀਓ ਜਿਨ੍ਹਾਂ ਵਿੱਚ ਵੀਰ ਹਕੀਕਤ ਰਾਏ ਮਾਡਲ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਦੀਆਂ ਵੀਡੀਓਜ਼ ਪ੍ਰਸੰਸਾਯੋਗ ਹਨ । ਇਹਨੂੰ ਸਿਖਿਆ ਸੰਸਥਾਵਾਂ, ਸਿਨੇਮਾ ਘਰਾਂ ਅਤੇ ਪਬਲਿਕ ਸਥਾਨਾਂ ਤੇ ਦਿਖਾਇਆ ਜਾਵੇਗਾ। ਉਹਨਾਂ ਵੱਲੋਂ ਵੀਰ ਹਕੀਕਤ ਰਾਏ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਸ਼ੰਸਾ ਪੱਤਰ ਦੇਕੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ਼੍ਰੀਮਤੀ ਸਰਲਾ ਭਟਨਾਗਰ ਨੇ ਸ਼੍ਰੀ ਕਾਕਾ ਰਾਮ ਵਰਮਾ ਜੀ, ਸ਼੍ਰੀ ਸੋਮ ਸਹੋਤਾ ਜੀ, ਤੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੂੰ ਖੁਸ਼ੀ ਅਤੇ ਸਨਮਾਨ ਮਹਿਸੂਸ ਹੋ ਰਿਹਾ ਹੈ ਕਿ ਉਨ੍ਹਾਂ ਦੇ ਵਿਦਿਆਰਥੀਆਂ ਦੀ ਕਾਬਲੀਅਤ, ਆਤਮ ਵਿਸ਼ਵਾਸ ਹੌਂਸਲੇ ਦੀ ਹਿਮਾਚਲ ਪ੍ਰਦੇਸ਼ ਵਿਖੇ ਪ੍ਰਸ਼ੰਸਾ ਕੀਤੀ ਜਾ ਰਹੀ ਹੈ।
Havan ceremony at the start of the new school session for the prosperity and well-being of the school, and for the progress and happiness of the children.
Click here to claim your Sponsored Listing.
Category
Website
Address
Patiala
147001